ਚੰਡੀਗੜ੍ਹ, 13 ਅਪ੍ਰੈਲ – ਪੰਜਾਬ ‘ਚ ਕਣਕ ਦੀ ਖਰੀਦ ਮੁੜ ਤੋਂ ਸ਼ੁਰੂ ਹੋਵੇਗੀ।ਘੱਟ ਗੁਣਵੱਤਾ ਕਰਕੇ ਕਣਕ ਦੀ ਖਰੀਦ ਰੋਕੀ ਗਈ ਸੀ ਕਿਉਂਕਿ ਖਰੀਦ ਏਜੰਸੀਆਂ ਨੇ ਕਣਕ ਦੀ ਮਾੜੀ ਗੁਣਵੱਤਾ ਦਾ ਹਵਾਲਾ ਦਿੰਦੇ ਹੋਏ ਕਣਕ ਖਰੀਦ ਉੱਪਰ ਰੋਕ ਲਗਾ ਦਿੱਤੀ ਸੀ।ਖਰੀਦ ਏਜੰਸੀਆਂ ਦੀ ਸਾਂਝੀ ਤਾਲਮੇਲ ਕਮੇਟੀ ਦੀ ਖੁਰਾਕ ਸਕੱਤਰ ਨਾਲ ਹੋਈ ਮੀਟਿੰਗ ਉਪਰੰਤ ਸਹਿਮਤੀ ਤੋਂ ਬਾਅਦ ਕਣਕ ਦੀ ਖਰੀਦ ਮੁੜ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ।