ਨਵੀਂ ਦਿੱਲੀ, 13 ਅਪ੍ਰੈਲ – ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਦਲਿਤ ਭਾਈਚਾਰੇ ਨੂੰ ਲੈ ਕੇ ਕੀਤੀ ਗਈ ਵਿਵਾਦਿਤ ਬਿਆਨਬਾਜ਼ੀ ਨੂੰ ਲੈ ਕੇ ਐੱਸ.ਸੀ ਕਮਿਸ਼ਨ ਨੇ ਸੁਨੀਲ ਜਾਖੜ ਖਿਲਾਫ ਸਖਤ ਐਕਸ਼ਨ ਲੈਂਦੇ ਹੋਏ ਪੁਲਿਸ ਨੂੰ ਐਫ.ਆਈ.ਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ। ਇਨ੍ਹਾਂ ਹੁਕਮਾਂ ਵਿਚ ਜਲੰਧਰ ਪੁਲਿਸ ਨੂੰ ਸੁਨੀਲ ਜਾਖੜ ਖਿਲਾਫ 15 ਦਿਨਾਂ ‘ਚ ਐਫ.ਆਈ.ਆਰ ਦਰਜ ਕਰਨ ਲਈ ਕਿਹਾ ਗਿਆ ਹੈ।ਕਾਂਗਰਸ ਦੀ ਅਨੁਸ਼ਾਸਨ ਕਮੇਟੀ ਪਹਿਲਾਂ ਹੀ ਸੁਨੀਲ ਜਾਖੜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਚੁੱਕੀ ਹੈ।