ਲੁਧਿਆਣਾ, 17 ਮਈ – ਲੁਧਿਆਣਾ ਦੇ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ, ਉਨ੍ਹਾਂ ਦੇ ਪੁੱਤਰ ਅਤੇ ਕੁੱਝ ਹੋਰ ਵਿਅਕਤੀਆਂ ਵੱਲੋਂ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਅਤੇ ਹੋਰ ਵਰਕਰਾਂ ਨਾਲ ਕਥਿਤ ਤੌਰ ‘ਤੇ ਕੀਤੀ ਗਈ ਮਾਰਕੁੱਟ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫਦ ਪੁਲਿਸ ਕਮਿਸ਼ਨਰ ਲੁਧਿਆਣਾ ਨੂੰ ਮਿਲਿਆ। ਇਸ ਮੌਕੇ ਸਮੂਹ ਅਕਾਲੀ ਆਗੂਆਂ ਤੇ ਵਰਕਰਾਂ ਨੇ ਪੁਲਿਸ ਕਮਿਸ਼ਨਰ ਨੂੰ ਵਿਧਾਇਕ ਬੈਂਸ ਦੀ ਗੁੰਡਾਗਰਦੀ ਤੋਂ ਜਾਣੂੰ ਕਰਵਾਉਂਦੇ ਹੋਏ ਕਾਰਾਵਈ ਦੀ ਮੰਗ ਕੀਤੀ।