ਚੰਡੀਗੜ੍ਹ, 16 ਅਪ੍ਰੈਲ – ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਵਾਅਦੇ ਅਨੁਸਾਰ ਪੰਜਾਬ ਦੇ ਲੋਕਾਂ ਨੂੰ 1 ਜੁਲਾਈ ਤੋਂ 300 ਯੂਨਿਟ ਬਿਜਲੀ ਮੁਫਤ ਮਿਲੇਗੀ। ਇਹ ਜਾਣਕਾਰੀ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵੱਲੋਂ ਦਿੱਤੀ ਗਈ ਹੈ। ਇਹ ਐਲਾਨ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਅੱਜ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇੱਕ ਮਹੀਨਾ ਪੂਰਾ ਕਰ ਹੋਣ ‘ਤੇ ਕੀਤਾ।