ਮੋਹਾਲੀ, 19 ਅਪ੍ਰੈਲ – ਡਰੱਗਜ਼ ਮਾਮਲੇ ‘ਚ ਪਟਿਆਲਾ ਦੀ ਜੇਲ੍ਹ ‘ਚ ਬੰਦ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀ ਮੋਹਾਲੀ ਦੀ ਅਦਾਲਤ ‘ਚ ਪੇਸ਼ ਹੋਏ। ਅਦਾਲਤ ਨੇ 4 ਮਈ ਤੱਕ ਬਿਕਰਮ ਮਜੀਠੀਆ ਦੀ ਨਿਆਂਇਕ ਹਿਰਾਸਤ ਵਧਾ ਦਿੱਤੀ ਹੈ ਤੇ ਮਾਮਲੇ ਦੀ ਅਗਲੀ ਸੁਣਵਾਈ ਹੁਣ 4 ਮਈ ਨੂੰ ਹੋਵੇਗੀ।