ਫਗਵਾੜਾ, 20 ਅਪ੍ਰੈਲ (ਰਮਨਦੀਪ) – ਫਗਵਾੜਾ ਚੰਡੀਗੜ੍ਹ ਬਾਈਪਾਸ ‘ਤੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ 20 ਤੋਂ 25 ਕਿੱਲੇ ਵਿੱਚ ਖੜੀ ਕਣਕ ਦੀ ਫਸਲ ਅਤੇ ਨਾੜ ਨੂੰ ਅੱਗ ਲੱਗ ਗਈ। ਪੀੜਤ ਕਿਸਾਨ ਅਵਤਾਰ ਸਿੰਘ ਨੇ ਦੱਸਿਆ ਕਿ ਉਨਾਂ ਦੇ ਇਸ ਬਿਜਲੀ ਦੇ ਸ਼ਾਰਟ ਸਰਕਟ ਕਾਰਨ 17 ਤੋਂ 18 ਖੇਤ ਕਣਕ ਅਤੇ ਨਾੜ ਦੀ ਫਸਲ ਨੂੰ ਅੱਗ ਲੱਗ ਗਈ ਜਦ ਕਿ ਉਨਾਂ ਦੀ ਜਮੀਨ ਦੇ ਨਾਲ ਨਾਲ ਹੋਰਨਾ ਕਿਸਾਨਾ ਦੇ ਖੇਤਾ ‘ਚ ਕਣਕ ਦੀ ਫਸਲ ਅਤੇ ਨਾੜ ਨੂੰ ਵੀ ਅੱਗ ਲੱਗ ਗਈ ਜਿਸ ਨਾਲ ਨਾਲ ਉਨਾਂ ਦਾ ਹਜ਼ਾਰਾਂ ਰੁਪਏ ਦਾ ਨੁਕਸਾਨ ਹੋ ਗਿਆ।ਇਸ ਦੌਰਾਨ ਇੱਕ ਹੋਰ ਕਿਸਾਨ ਜਗਤਾਰ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਮੇਹਲੀ ਨੇ ਦੱਸਿਆ ਕਿ ਉਨਾਂ ਨੇ ਵਜੀਦੋਵਾਲ ਨਜਦੀਕ 10 ਖੇਤ ਹਾਲੇ ਤੇ ਲੈ ਕੇ ਕਣਕ ਬੀਜੀ ਸੀ ਤੇ ਉਨਾਂ ਨੂੰ ਸੂਚਨਾ ਮਿਲੀ ਕਿ ਉਨਾਂ ਦੇ 10 ਖੇਤਾਂ ਵਿੱਚੋਂ 6 ਖੇਤਾਂ ਦੀ ਨਾੜ ਨੂੰ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ ਹੈ। ਜਿਸ ਕਾਰਨ ਉਨਾਂ ਦਾ ਕਾਫੀ ਨੁਕਸਾਨ ਹੋ ਗਿਆ।ਉਨਾਂ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਉਨਾਂ ਦੇ ਹੋਏ ਇਸ ਨੁਕਸਾਨ ਦਾ ਮੁਆਵਜਾ ਦਿੱਤਾ ਜਾਵੇ।ਉਧਰ ਇਸ ਅੱਗ ਦੀ ਸੂਚਨਾ ਮਿਲਦੇ ਸਾਰ ਹੀ ਫਾਇਰ ਬ੍ਰਿਗੇਡ ਫਗਵਾੜਾ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਬੜੀ ਜੱਦੋ ਜਹਿਦ ਤੋਂ ਬਾਅਦ ਅੱਗ ਉੱਪਰ ਕਾਬੂ ਪਾਇਆ।