ਰੂਪਨਗਰ, 20 ਅਪ੍ਰੈਲ – ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਕੁਮਾਰ ਵਿਸ਼ਵਾਸ਼ ਦੇ ਘਰ ਪੰਜਾਬ ਪੁਲਿਸ ਦੇ ਪਹੁੰਚਣ ‘ਤੇ ਬੋਲਦਿਆ ਰੂਪਨਗਰ ਦੇ ਐੱਸ.ਪੀ ਐੱਚ.ਐੱਸ ਅਟਵਾਲ ਨੇ ਕਿਹਾ ਕਿ ‘ਆਪ’ ਦੇ ਸਾਬਕਾ ਨੇਤਾ ਕੁਮਾਰ ਵਿਸ਼ਵਾਸ਼ ਖਿਲਾਫ ਸ਼ਿਕਾਇਤ ‘ਤੇ ਮਾਮਲਾ ਦਰਜ ਕੀਤਾ ਗਿਆ ਸੀ।ਉਸ ਦੇ ਖਿਲਾਫ ਧਾਰਾ 153, 153-ਏ, 505 ਅਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ‘ਆਪ’ ਵਰਕਰਾਂ ਦੀ ਸ਼ਿਕਾਇਤ ਆਈ ਸੀ ਕਿ ਉਨ੍ਹਾਂ ਨੂੰ ਰੋਕਿਆ ਗਿਆ ਤੇ ਖਾਲਿਸਤਾਨ ਦੇ ਨਾਅਰੇ ਲਗਾਏ ਗਏ। ਇਹ ਸਭ ਉਦੋ ਸ਼ੁਰੂ ਹੋਇਆ ਜਦੋਂ ਕੁਮਾਰ ਵਿਸ਼ਵਾਸ਼ ਨੇ ਅਰਵਿੰਦ ਕੇਜਰੀਵਾਲ ਉੱਪਰ ਵੱਖਵਾਦੀ ਤੱਤਾਂ ਨਾਲ ਜੁੜੇ ਹੋਣ ਦਾ ਦੋਸ਼ ਲਗਾਉਂਦੇ ਹੋਏ ਭੜਕਾਊ ਭਾਸ਼ਣ ਦਿੱਤਾ ਸੀ।ਜਾਂਚ ਦੇ ਰੂਪ ਵਿਚ ਕੁਮਾਰ ਵਿਸ਼ਵਾਸ਼ ਨੂੰ ਨੋਟਿਸ ਦਿੱਤਾ ਗਿਆ ਹੈ ਕਿ ਆਪਣੇ ਉੱਪਰ ਲੱਗੇ ਆਰੋਪਾਂ ਖਿਲਾਫ ਕੁਮਾਰ ਵਿਸ਼ਵਾਸ਼ ਕੋਲ ਜੋ ਵੀ ਸਬੂਤ ਹਨ ਉਹ ਪੇਸ਼ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪੂਰੇ ਮਾਮਲੇ ਦੀ ਜਾਂਚ ਤੱਥਾਂ ਅਤੇ ਕਾਨੂੰਨ ਅਨੁਸਾਰ ਕੀਤੀ ਜਾ ਰਹੀ ਹੈ।