ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ |

ਗੁਰਾਇਆ (ਮੁਨੀਸ਼ ਬਾਵਾ)- ਪੰਜਾਬ ਸਰਕਾਰ ਸੂਬੇ ਚੋਂ ਨਸ਼ਾ ਖਤਮ ਕਰਨ ਦੇ ਦਾਅਵੇ ਕਰ ਰਹੀ ਹੈ ਪੁਲਸ ਪ੍ਰਸ਼ਾਸਨ ਨੂੰ ਸਖ਼ਤ ਹਦਾਇਤਾਂ ਦ ਦੇ ਰਹੀ ਹੈ ਪਰ ਨਸ਼ੇ ਦੇ ਸੌਦਾਗਰ ਨੌਜਵਾਨ ਪੀੜ੍ਹੀ ਦੀ ਜ਼ਿੰਦਗੀ ਤਬਾਹ ਕਰ ਰਹੇ ਹਨ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਗੁਰਾਇਆ ਵਿਖੇ ਜਿਥੇ ਤੜਕਸਾਰ ਹੀ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਇਕ ਨੌਜਵਾਨ ਦੀ ਲਾਸ਼ ਗੁਰਾਇਆ ਦੀ ਜੈ ਹਿੰਦ ਕਲੋਨੀ ਦੇ ਛੱਪਡ਼ ਨੇਡ਼ੇ ਬੁਰੀ ਹਾਲਤ ਵਿਚ ਮਿਲੀ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੌਕੇ ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਸਵੇਰੇ ਪੰਜ ਛੇ ਵਜੇ ਦੇ ਕਰੀਬ ਉਨ੍ਹਾਂ ਨੂੰ ਕਿਸੇ ਨੇ ਦੱਸਿਆ ਕਿ ਪਿੱਛੇ ਇਕ ਨੌਜਵਾਨ ਡਿੱਗਿਆ ਪਿਆ ਹੈ ਜਦੋਂ ਉਨ੍ਹਾਂ ਮੌਕੇ ਤੇ ਜਾ ਕੇ ਦੇਖਿਆ ਤਾਂ ਨੌਜਵਾਨ ਮੂਧੇ ਮੂੰਹ ਡਿੱਗਿਆ ਹੋਇਆ ਸੀ ਜਿਸ ਦਾ ਮੋਟਰਸਾਈਕਲ ਕੋਲ ਹੀ ਖੜ੍ਹਾ ਸੀ ਅਤੇ ਨੌਜਵਾਨ ਕੋਲ ਸਰਿੰਜ ਪਈ ਹੋਈ ਸੀ ਜਿਸ ਵਿਚ ਖ਼ੂਨ ਖ਼ੂਨ ਆਇਆ ਹੋਇਆ ਸੀ ਅਤੇ ਨੇੜਿਓਂ ਹੀ ਇਕ ਲਾਈਟਰ ਸਿਗਰਟਾਂ ਚੱਮਚ ਵੀ ਪਿਆ ਹੋਇਆ ਸੀ ਜਿਸ ਦੀ ਸੂਚਨਾ ਉਨ੍ਹਾਂ ਤੁਰੰਤ ਗੋਰਾਇਆ ਪੁਲਸ ਨੂੰ ਦਿੱਤੇ ਮੌਕੇ ਤੇ ਆਏ ਸਬ ਇੰਸਪੈਕਟਰ ਜਗਦੀਸ਼ ਰਾਜ,ਏ ਐਸ ਆਈ ਨਿਸ਼ਾਨ ਸਿੰਘ ਸਮੇਤ ਪੁਲਸ ਪਾਰਟੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਫਿਲੌਰ ਵਿੱਚ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਮ੍ਰਿਤਕ ਨੌਜਵਾਨ ਦੀ ਪਛਾਣ ਪਿੰਡ ਮਾਹਲਾ ਦੇ ਜੱਸੀ ਵਜੋਂ ਹੋਈ ਹੈ ਪੁਲਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ

adv

Leave a Reply

Your email address will not be published. Required fields are marked *