ਫਗਵਾੜਾ, 22 ਅਪ੍ਰੈਲ (ਰਮਨਦੀਪ) – ਪੰਜਾਬ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਜ਼ੋਰਾਂ ‘ਤੇ ਚੱਲ ਰਹੀ ਹੈ ਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਕੋਈ ਦਿਕਤ ਨਾ ਆਵੇ ਇਸ ਲਈ ਹਲਕਾ ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵੱਲੋਂ ਦਾਣਾ ਮੰਡੀ ਜਗਤਪੁਰ ਜੱਟਾਂ, ਰਾਣੀਪੁਰ ਅਤੇ ਰਾਵਲਪਿੰਡੀ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ। ਇਸ ਦੋਰਾਨ ਉਨਾਂ ਜਿੱਥੇ ਮੰਡੀਆਂ ਵਿੱਚ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾ ਨੂੰ ਸੁਣਿਆ ਉਥੇ ਹੀ ਉਨਾਂ ਸੰਬਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਦਾ ਉੱਚਿਤ ਹੱਲ ਕਰਨ ਦੇ ਆਦੇਸ਼ ਵੀ ਜਾਰੀ ਕੀਤੇ। ਇਸ ਮੌਕੇ ਸ. ਧਾਲੀਵਾਲ ਨੇ ਕਿਹਾ ਕਿ ਉਕਤ ਸਮੱਸਿਆਵਾਂ ਪੰਜਾਬ ਸਰਕਾਰ ਵੱਲੋਂ ਲਿਫਟਿੰਗ ਵਿੱਚ ਕੀਤੀ ਜਾ ਰਹੀ ਦੇਰੀ ਕਾਰਨ ਆ ਰਹੀਆਂ ਹਨ। ਉਨਾਂ ਕਿਹਾ ਕਿ ਇਸ ਵਾਰ ਜ਼ਿਆਦਾ ਗਰਮੀ ਕਾਰਨ ਕਣਕ ਦਾ ਝਾੜ ਵੀ ਘਟਿਆ ਹੈ ਜਿਸ ਕਾਰਨ ਕਿਸਾਨ ਭਰਾਵਾਂ ਦੀ ਲਾਗਤ ਵੀ ਪੂਰੀ ਨਹੀ ਹੋ ਰਹੀ॥ ਉਨਾਂ ਇਸ ਸਭ ਦੇ ਲਈ ਪੰਜਾਬ ਸਰਕਾਰ ਪਾਸੋਂ ਕਿਸਾਨਾ ਨੂੰ ਬੋਨਸ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਇਸ ਸਭ ਲਈ ਉਨ੍ਹਾਂ ਵੱਲੋਂ ਸਰਕਾਰ ਨੂੰ ਲਿਖਤੀ ਰੂਪ ਵਿੱਚ ਵੀ ਜਾਣੂ ਕਰਵਾਇਆ ਜਾਵੇਗਾ।