ਨਵੀਂ ਦਿੱਲੀ,. 22 ਅਪ੍ਰੈਲ – ਦਿੱਲੀ ਸਰਕਾਰ ਨੇ ਕੋਰੋਨਾ ਨੂੰ ਲੈ ਕੇ ਸਕੂਲਾਂ ਲਈ ਨਵੀ ਗਾਈਡਲਾਈਨ ਜਾਰੀ ਕੀਤੀ ਹੈ। ਦਿੱਲੀ ਸਰਕਾਰ ਦੀ ਗਾਈਡਲਾਈਨ ਅਨੁਸਾਰ ਸਕੂਲਾਂ ‘ਚ ਅਲੱਗ quarantine room ਬਣਾਉਣ ਦੇ ਨਾਲ ਨਾਲ ਅਧਿਆਪਕਾਂ ਦੁਆਰਾ ਬੱਚਿਆ ਤੋਂ ਉਨ੍ਹਾਂ ਦਾ ਤੇ ਉਨ੍ਹਾਂ ਦੇ ਪਰਿਵਾਰਾਂ ਦਾ ਹਾਲ ਜਾਣਨ ਦਾ ਨਿਯਮ ਸ਼ਾਮਿਲ ਹੈ। D.D.M.A ਦੀ ਮੀਟਿੰਗ ਦੌਰਾਨ ਬੀਤੇ ਦਿਨੀਂ ਦਿੱਲੀ ‘ਚ ਸਕੂਲ ਨਾ ਬੰਦ ਕਰਨ ਦਾ ਫੈਸਲਾ ਲਿਆ ਗਿਆ ਸੀ। ਨਵੀਂ ਗਾਈਡਲਾਈਨ ‘ਚ ਮਾਸਕ, ਸੋਸ਼ਲ ਡਿਸਟੈਂਸਿੰਗ ਵਰਗੇ ਨਿਯਮਾਂ ਦੀ ਪਾਲਣਾ ਕਰਨਾ ਜ਼ਰੂਰੀ ਹੈ।