ਨਵੀਂ ਦਿੱਲੀ, 22 ਅਪ੍ਰੈਲ – ਦਿੱਲੀ ਦੇ ਉਪਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਚਿੱਠੀ ਲਿਖੀ ਹੈ। ਦਿੱਲੀ ਦੇ ਵਿਧਾਇਕਾਂ ਨੂੰ ਲਿਖੀ ਚਿੱਠੀ ਵਿਚ ਮਨੀਸ਼ ਸਿਸੋਦੀਆ ਨੇ ਕਿਹਾ ਕਿ ਭਾਜਪਾ ਨਾਲ ਜੁੜੇ ਕੁੱਝ ਲੋਕ ਜਿਮੀਂਦਾਰਾਂ ਅਤੇ ਦੁਕਾਨਦਾਰਾਂ ਨੂੰ ਪੈਸੇ ਨਾ ਦੇਣ ‘ਤੇ ਉਨ੍ਹਾਂ ਦੀਆਂ ਦੁਕਾਨਾਂ ਉੱਪਰ ਬੁਲਡੋਜ਼ਰ ਚਲਾਉਣ ਦੀਆਂ ਧਮਕੀਆਂ ਦੇ ਰਹੇ ਹਨ।ਉਨ੍ਹਾਂ ‘ਆਪ’ ਵਿਧਾਇਕਾਂ ਨੂੰ ਜਿਮੀਂਦਾਰਾਂ ਅਤੇ ਦੁਕਾਨਦਾਰਾਂ ਦੀ ਮਦਦ ਕਰਨ ਦੀ ਅਪੀਲ ਕਰਦਿਆ ਕਿਹਾ ਕਿ ਬਲੈਕਮੇਲ ਕਰਨ ਵਾਲਿਆਂ ਖਿਲਾਫ ਸ਼ਿਕਾਇਤ ਦਰਜ ਕਰਵਾਈ ਜਾਵੇ।