ਚੰਡੀਗੜ੍ਹ, 22 ਅਪ੍ਰੈਲ – ਪੰਜਾਬ ਸਰਕਾਰ ਨੇ ਡਿਫਾਲਟਰ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਦਰਅਸਲ ਲੰਮੇ ਸਮੇਂ ਤੋਂ ਕਰਜ਼ਾ ਨਾ ਮੋੜਨ ਵਾਲੇ 2000 ਕਿਸਾਨਾਂ ਨੂੰ ਡਿਫਾਲਟਰ ਘੋਸ਼ਿਤ ਕੀਤਾ ਗਿਆ ਸੀ ਤੇ ਇਨ੍ਹਾਂ ਕਿਸਾਨਾਂ ਖਿਲਾਫ ਗ੍ਰਿਫ਼ਤਾਰੀ ਵਾਰੰਟ ਜਾਰੀ ਹੋ ਰਹੇ ਸਨ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਡਿਫਾਲਟਰ ਕਿਸਾਨਾਂ ਖਿਲਾਫ ਜਾਰੀ ਵਾਰੰਟ ਜਲਦ ਰੱਦ ਕੀਤੇ ਜਾਣਗੇ ਤੇ ਕਿਸੇ ਕਿਸਾਨ ਦੀ ਗ੍ਰਿਫ਼ਤਾਰੀ ਨਹੀਂ ਹੋਵੇਗੀ। ਕਿਸਾਨਾਂ ਨੂੰ ਕਰਜ਼ੇ ਦੇ ਬੋਝ ਹੇਠੋਂ ਕੱਢਣ ਲਈ ਜਲਦ ਹੀ ਕੋਈ ਨੀਤੀ ਲਿਆਂਦੀ ਜਾਵੇਗੀ।