ਅੰਮ੍ਰਿਤਸਰ, 22 ਅਪ੍ਰੈਲ – ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਵੀਡੀਓ ਬਿਆਨ ਵਿਚ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜਦੋਂ ਸ੍ਰੀ ਦਰਬਾਰ ਸਾਹਿਬ ਆਏ ਸਨ ਤਾਂ ਉਨ੍ਹਾਂ ਕਿਹਾ ਸੀ ਕਿ ਸਿੱਖ ਭਾਈਚਾਰੇ ਦੀਆਂ ਸਮੱਸਿਆਵਾਂ ਦਾ ਧਿਆਨ ਰੱਖਿਆ ਜਾਵੇਗਾ। ਪਰੰਤੂ ਬਦਕਿਸਮਤੀ ਨਾਲ ਜ਼ਿਆਦਾ ਕੁੱਝ ਨਹੀਂ ਹੋਇਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਸਬੰਧੀ ਦਿੱਲੀ ਸਰਕਾਰ ਨੂੰ ਆਦੇਸ਼ ਜਾਰੀ ਕਰਨਾ ਚਾਹੀਦਾ ਹੈ ਤਾਂ ਜੋ ਦਹਾਕਿਆਂ ਤੋਂ ਜੇਲਾਂ ਵਿਚ ਬੰਦ ਸਿੱਖ ਕੈਦੀਆਂ ਨੂੰ ਰਿਹਾਅ ਕੀਤਾ ਜਾ ਸਕੇ।ਸਿੱਖਾਂ ਦਾ ਭਰੋਸਾ ਹਾਸਿਲ ਕਰਨ ਲਈ ਕੇਂਦਰ ਸਰਕਾਰ ਨੂੰ ਆਪਣਾ ਹਰ ਵਾਅਦਾ ਇਮਾਨਦਾਰੀ ਨਾਲ ਪੂਰਾ ਕਰਨਾ ਚਾਹੀਦਾ ਹੈ। ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲੀ ਜਾਵੇ ਜਦਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਅਤੇ ਜਗਤਾਰ ਸਿੰਘ ਹਵਾਰਾ ਨੂੰ ਤੁਰੰਤ ਰਿਹਾਅ ਕੀਤਾ ਜਾਵੇ।