ਨਵੀਂ ਦਿੱਲੀ, 25 ਅਪ੍ਰੈਲ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ 2 ਦਿਲਾਂ ਦਿੱਲੀ ਦੌਰੇ ‘ਤੇ ਹਨ ਤੇ 2 ਦਿਨਾਂ ‘ਚ ਉਹ ਦਿੱਲੀ ਮਾਡਲ ਦੇਖਣਗੇ। ਇਸ ਦੌਰਾਨ ਭਗਵੰਤ ਮਾਨ ਵੱਲੋਂ ਦਿੱਲੀ ਦੇ ਸਰਕਾਰੀ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕੀਤਾ ਜਾ ਜਾ ਰਿਹਾ ਹੈ। ਇਸ ਦੇ ਤਹਿਤ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਡਾ. ਅੰਬੇਡਕਰ ਇੰਸਟੀਚਿਊਟ ਆਫ ਐਕਸੀਲੈਂਸ ਪਹੁੰਚੇ। ਉਨ੍ਹਾਂ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਮੀਤ ਹੇਅਰ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਮੌਜੂਦ ਸਨ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਦੇ ਸਰਕਾਰੀ ਸਕੂਲਾਂ ‘ਚ ਵਧੀਆਂ ਪੜ੍ਹਾਈ ਚੱਲ ਰਹੀ ਹੈ ਤੇ ਪ੍ਰਾਈਵੇਟ ਸਕੂਲ ਛੱਡ ਕੇ ਬੱਚੇ ਸਰਕਾਰੀ ਸਕੂਲਾਂ ‘ਚ ਪੜ੍ਹਾਈ ਕਰ ਰਹੇ ਹਨ। ਪੰਜਾਬ ‘ਚ ਵੀ ਸਿੱਖਿਆ ਦਾ ਮਿਆਰ ਸੁਧਾਰਨ ਲਈ ਪੰਜਾਬ ਸਰਕਾਰ ਵੱਲੋਂ ਕਦਮ ਉਠਾਏ ਜਾਣਗੇ।