ਨਵੀਂ ਦਿੱਲੀ, 26 ਅਪ੍ਰੈਲ – ਕਾਂਗਰਸ ਦੀ ਅਨੁਸ਼ਾਸਨ ਕਮੇਟੀ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ 2 ਸਾਲਾਂ ਲਈ ਕਾਂਗਰਸ ਤੋਂ ਸਸਪੈਂਡ ਕਰਨ ਦੀ ਸਿਫਾਰਿਸ਼ ਕੀਤੀ ਹੈ। ਅਨੁਸ਼ਾਸਨ ਕਮੇਟੀ ਦੀ ਮੀਟਿੰਗ ਦੌਰਾਨ ਫੈਸਲਾ ਲੈਂਦੇ ਹੋਏ ਸੋਨੀਆ ਗਾਂਧੀ ਨੂੰ ਸੁਨੀਲ ਜਾਖੜ ਨੂੰ ਸਸਪੈਂਡ ਕਰਨ ਦੀ ਸਿਫਾਰਿਸ਼ ਕੀਤੀ ਗਈ ਹੈ।ਸੁਨੀਲ ਜਾਖੜ ਨੂੰ ਸਸਪੈਂਡ ਕਰਨ ‘ਤੇ ਫੈਸਲਾ ਸੋਨੀਆ ਗਾਂਧੀ ਵੱਲੋਂ ਲਿਆ ਜਾਵੇਗਾ।ਇਸ ਤੋਂ ਇਲਾਵਾ ਅਨੁਸ਼ਾਸਨ ਕਮੇਟੀ ਨੇ ਸੀਨੀਅਰ ਕਾਂਗਰਸੀ ਆਗੂ ਕੇ.ਵੀ ਥਾਮਸ ਨੂੰ ਵੀ 2 ਸਾਲਾਂ ਲਈ ਪਾਰਟੀ ਤੋਂ ਸਸਪੈਂਡ ਕਰਨ ਦੀ ਸਿਫਾਰਿਸ਼ ਕੀਤੀ ਹੈ। ਦੱਸ ਦਈਏ ਕਿ ਵਿਵਾਦਿਤ ਬਿਆਨਬਾਜ਼ੀ ਨੂੰ ਲੈ ਕੇ ਹਾਈਕਮਾਨ ਵੱਲੋਂ ਕਾਰਨ ਦੱਸੋ ਨੋਟਿਸ ਭੇਜੇ ਜਾਣ ਦੇ ਬਾਵਜੂਦ ਸੁਨੀਲ ਜਾਖੜ ਹਾਈਕਮਾਨ ਸਾਹਮਣੇ ਹਾਜ਼ਰ ਨਹੀਂ ਹੋਏ ਸਨ।