ਚੰਡੀਗੜ੍ਹ, 26 ਅਪ੍ਰੈਲ – ਪੰਜਾਬ ਅਤੇ ਦਿੱਲੀ ਵਿਚਕਾਰ ਹੋਏ knowledge sharing agreement ‘ਤੇ ਵਿਰੋਧੀ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਉੱਪਰ ਨਿਸ਼ਾਨਾ ਸਾਧਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਕਿਹਾ ਕਿ ਇਹ ਪੰਜਾਬ ਲਈ ਕਾਲਾ ਦਿਨ ਹੈ।ਮੁੱਖ ਮੰਤਰੀ ਭਗਵੰਤ ਮਾਨ ਨੇ ‘ਤੇ ਦਸਤਖਤ ਕਰਕੇ ਪੰਜਾਬ ‘ਚ ਦਿੱਲੀ ਸਰਕਾਰ ਦੀ ਦਖਲ ਅੰਦਾਜ਼ੀ ਨੂੰ ਮਨਜ਼ੂਰੀ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਇਸ ਮੁੱਦੇ ਉੱਪਰ ਪਾਰਟੀ ਦੇ ਦਫਤਰ ਚੰਡੀਗੜ੍ਹ ਵਿਖੇ ਪ੍ਰੈੱਸ ਵਾਰਤਾ ਕਰਨ ਜਾ ਰਿਹਾ ਹੈ।