ਨਵੀਂ ਦਿੱਲੀ, 26 ਅਪ੍ਰੈਲ – ਹਿਮਾਚਲ ਪ੍ਰਦੇਸ਼ ਧਰਮ ਸੰਸਦ hate speech ‘ਚ ਮਾਮਲੇ ‘ਚ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਹਿਮਾਚਲ ਪ੍ਰਦੇਸ਼ ਦੇ ਗ੍ਰਹਿ ਸਕੱਤਰ ਨੂੰ 7 ਮਈ ਤੱਕ ਹਲਫਨਾਮਾ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ ਤੇ ਮਾਮਲੇ ਦੀ ਅਗਲੀ ਸੁਣਵਾਈ 9 ਮਈ ਨੂੰ ਹੋਵੇਗੀ।ਹਿਮਾਚਲ ਪ੍ਰਦੇਸ਼ ਸਰਕਾਰ ਦੁਆਰਾ ਹੁਣ ਤੱਕ ਦੀ ਕਾਰਵਾਈ ਉੱਪਰ ਸਵਾਲ ਖੜੇ ਕਰਦੇ ਹੋਏ ਸੁਪਰੀਮ ਕੋਰਟ ਨੇ ਇਹ ਵੀ ਪੁੱਛਿਆ ਹੈ ਕਿ ਅਜਿਹੀਆਂ ਗਤੀਵਿਧੀਆਂ ਨੂੰ ਰੋਕਣ ਲਈ ਸਰਕਾਰ ਨੇ ਕੀ ਕਦਮ ਉਠਾਏ ਹਨ।ਦੱਸ ਦਈਏ ਕਿ ਪੱਤਰਕਾਰ ਕੁਰਬਾਨ ਅਲੀ ਅਤੇ ਪਟਨਾ ਹਾਈਕੋਰਟ ਦੀ ਸਾਬਕਾ ਜੱਜ ਅੰਜਨਾ ਪ੍ਰਕਾਸ਼ ਵੱਲੋਂ ਹਿਮਾਚਲ ਪ੍ਰਦੇਸ਼ ‘ਚ 17 ਅਪ੍ਰੈਲ ਨੂੰ ਹੋਈ ਧਰਮ ਸੰਸਦ ‘ਚ hate speech ਨੂੰ ਲੈ ਕੇ ਸੁਪਰੀਮ ਕੋਰਟ ਵਿਚ ਅਰਜ਼ੀ ਦਿੱਤੀ ਗਈ ਸੀ ਜਿਸ ਵਿਚ ਕਿਹਾ ਗਿਆ ਸੀ ਕਿ ਧਰਮ ਸੰਸਦ ਵਿਚ ਹੋਈ hate speech ਸੁਪਰੀਮ ਕੋਰਟ ਵੱਲੋਂ hate speech ਨੂੰ ਲੈ ਕੇ ਜਾਰੀ ਗਾਈਡਲਾਈਨ ਦੇ ਖਿਲਾਫ ਹੈ।