ਵਾਸ਼ਿੰਗਟਨ, 18 ਮਈ – ਅਮਰੀਕਾ ਦੇ ਰਾਸ਼ਟਰਪਤੀ ਜੌ ਬਾਈਡੇਨ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨਾਲ ਫੋਨ ਉੱਪਰ ਗੱਲ ਕਰ ਹਮਾਸ ਦੇ ਰਾਕੇਟ ਹਮਲਿਆਂ ਤੋਂ ਬਚਾਅ ਲਈ ਇਜ਼ਰਾਈਲ ਦੇ ਅਧਿਕਾਰ ਦਾ ਸਮਰਥਨ ਕੀਤਾ ਹੈ। ਉਨ੍ਹਾਂ ਇਜ਼ਰਾਈਲ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬੈਂਜਾਮਿਨ ਨੇਤਨਯਾਹੂ ਨੂੰ ਹੋਰ ਯਤਨ ਕਰਨ ਲਈ ਉਤਸ਼ਾਹਿਤ ਵੀ ਕੀਤਾ।