ਚੰਡੀਗੜ੍ਹ, 28 ਅਪ੍ਰੈਲ – ਵਿਵਾਦਿਤ ਕੋਠੀ ਦੀ ਖਰੀਦੋ ਫਰੋਖਤ ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸਾਬਕਾ ਡੀ.ਜੀ.ਪੀ ਪੰਜਾਬ ਸੁਮੇਧ ਸੈਣੀ ਨੂੰ ਅੰਤਰਿਮ ਜਮਾਨਤ ਦੇ ਦਿੱਤੀ ਗਈ ਹੈ। ਇਸ ਤੋਂ ਪਹਿਲਾਂ 26 ਅਪ੍ਰੈਲ ਨੂੰ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਸੁਮੇਧ ਸੈਣੀ ਦੀ ਜਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ, ਜਿਸ ਤੋਂ ਬਾਅਦ ਸੁਮੇਧ ਸੈਣੀ ਨੇ ਹਾਈਕੋਰਟ ਦਾ ਰੁਖ ਕੀਤਾ ਸੀ।