ਪੰਜਾਬ ਦੀਆਂ ਮਹਿਲਾਵਾਂ ਲਈ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਦਾ ਵੱਡਾ ਬਿਆਨ

ਚੰਡੀਗੜ੍ਹ, 28 ਅਪ੍ਰੈਲ – ਸਮਾਜਿਕ ਨਿਆਂ ਅਤੇ ਅਧਿਕਾਰਤਾ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਪੰਜਾਬ ਦੀਆਂ ਮਹਿਲਾਵਾਂ ਲਈ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਜਲਦ ਹੀ 1000 ਰੁਪਏ ਮਿਲਣਗੇ ਤੇ ਮਹਿਲਾਵਾਂ ਨਾਲ ਕੀਤਾ ਵਾਅਦਾ 1-2 ਮਹੀਨਿਆਂ ‘ਚ ਪੂਰਾ ਕੀਤਾ ਜਾਵੇਗਾ। ਦੱਸ ਦਈਏ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਆਪਣੀ ਸਰਕਾਰ ਬਣਨ ‘ਤੇ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦਾ ਵਾਅਦਾ ਕੀਤਾ ਸੀ।

Leave a Reply

Your email address will not be published. Required fields are marked *