ਜਲੰਧਰ, 28 ਅਪ੍ਰੈਲ – ਉੱਤਰ ਭਾਰਤ ਦੇ ਪ੍ਰਸਿੱਧ ਸ਼ਕਤੀਪੀਠ ਸ੍ਰੀ ਦੇਵੀ ਤਲਾਬ ਮੰਦਿਰ ਜਲੰਧਰ ਸਮੇਤ ਹੋਰ ਧਾਰਮਿਕ ਅਸਥਾਨਾਂ ਨੂੰ ਬੰਬ ਨਾਲ ਉਡਾਉਣ ਦੀ ਸਟੇਸ਼ਨ ਮਾਸਟਰ ਸੁਲਤਾਨਪੁਰ ਲੋਧੀ ਨੂੰ ਧਮਕੀ ਭਰਿਆ ਪੱਤਰ ਮਿਲਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਪੂਰੀ ਤਰਾਂ ਚੌਕਸ ਹੋ ਗਿਆ ਹੈ ਤੇ ਪੁਲਿਸ ਵੱਲੋਂ ਸਾਰੇ ਧਾਰਮਿਕ ਅਸਥਾਨਾਂ ‘ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਗਏ ਹਨ।ਮੰਦਿਰ ਅਤੇ ਧਾਰਮਿਕ ਅਸਥਾਨਾਂ ਦੀਆਂ ਕਮੇਟੀਆਂ ਵੱਲੋਂ ਵੀ ਇਸ ਨੂੰ ਲੈ ਕੇ ਉਚਿਤ ਇੰਤਜ਼ਾਮ ਕੀਤੇ ਗਏ ਹਨ। ਬੀਤੀ ਰਾਤ ਪੁਲਿਸ ਕਮਿਸ਼ਨਰ ਜਲੰਧਰ ਗੁਰਪ੍ਰੀਤ ਸਿੰਘ ਤੂਰ ਵੱਲੋਂ ਸ੍ਰੀ ਦੇਵੀ ਤਲਾਬ ਮੰਦਿਰ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਸਵੇਰੇ dog squad team ਵੱਲੋਂ ਮੰਦਿਰ ਦੀ ਚੈਕਿੰਗ ਕੀਤੀ ਗਈ। ਮੰਦਿਰ ਕਮੇਟੀ ਦੇ ਮੈਂਬਰ ਵੀ ਸਮੇਂ ਸਮੇਂ ‘ਤੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ ਤੇ ਸ਼ਰਧਾਲੂਆਂ ਨੂੰ ਅਪੀਲ ਕਰ ਰਹੇ ਹਨ ਕਿ ਉਹ panic ਨਾ ਹੋਣ। ਮੰਦਿਰ ਕਮੇਟੀ ਦੇ ਜਨਰਲ ਸਕੱਤਰ ਰਾਜੇਸ਼ ਵਿਜ ਨੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਫੇਕ ਚਿੱਠੀਆਂ ਵੱਲ ਧਿਆਨ ਨਾ ਦੇਣ ਤੇ ਬਿਨ੍ਹਾਂ ਕਿਸੇ ਡਰ ਤੋਂ ਮੰਦਿਰ ਦੇ ਦਰਸ਼ਨ ਕਰਨ। ਮੰਦਿਰ ਕਮੇਟੀ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਹਨ।