ਚੰਡੀਗੜ੍ਹ, 2 ਮਈ – ਕਵੀ ਅਤੇ ਆਮ ਆਦਮੀ ਪਾਰਟੀ ਦੇ ਬਾਗੀ ਨੇਤਾ ਕੁਮਾਰ ਵਿਸ਼ਵਾਸ਼ ਦੀ ਗ੍ਰਿਫ਼ਤਾਰੀ ਉੱਪਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 4 ਜੁਲਾਈ ਤੱਕ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਤੋਂ ਜਵਾਬ ਵੀ ਤਲਬ ਕੀਤਾ ਗਿਆ ਹੈ।ਦੱਸ ਦਈਏ ਕਿ ਕੁਮਾਰ ਵਿਸ਼ਵਾਸ਼ ਉੱਪਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਖਿਲਾਫ ਭੜਕਾਊ ਭਾਸ਼ਣ ਦੇਣ ਦਾ ਰੋਪੜ ਥਾਣੇ ਵਿਚ ਮਾਮਲਾ ਦਰਜ ਕੀਤਾ ਗਿਆ ਸੀ ਤੇ ਇਸ ਨੂੰ ਰੱਦ ਕਰਨ ਲਈ ਕੁਮਾਰ ਵਿਸ਼ਵਾਸ਼ ਨੇ ਹਾਈਕੋਰਟ ਦਾ ਰੁਖ ਕੀਤਾ ਸੀ।