ਨਵਜੋਤ ਸਿੱਧੂ ਖਿਲਾਫ ਕਾਰਵਾਈ ਲਈ ਹਰੀਸ਼ ਚੌਧਰੀ ਨੇ ਕਾਂਗਰਸ ਹਾਈਕਮਾਨ ਨੂੰ ਲਿਖੀ ਚਿੱਠੀ

ਚੰਡੀਗੜ੍ਹ, 2 ਮਈ – ਪੰਜਾਬ ਕਾਂਗਰਸ ਦੇ ਕਾਟੋ ਕਲੇਸ਼ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ। ਹੁਣ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਸ਼ਿਕਾਇਤ ‘ਤੇ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੱਲੋਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਖਿਲਾਫ ਕਾਰਵਾਈ ਲਈ ਕਾਂਗਰਸ ਹਾਈਕਮਾਨ ਨੂੰ ਚਿੱਠੀ ਲਿਖੀ ਗਈ ਹੈ। ਚਿੱਠੀ ਵਿਚ ਹਰੀਸ਼ ਚੌਧਰੀ ਨੇ ਕਿਹਾ ਹੈ ਕਿ ਸਿੱਧੂ ਨੂੰ ਖੁਦ ਨੂੰ ਪਾਰਟੀ ਤੋਂ ਉੱਪਰ ਵਿਖਾਉਣ ਦੀ ਛੋਟ ਨਾ ਮਿਲੇ। ਅਜਿਹੀ ਮਿਸਾਲ ਦਿੱਤੀ ਜਾਵੇ ਕਿ ਕੋਈ ਪਾਰਟੀ ਦਾ ਅਨੁਸ਼ਾਸਨ ਨਾ ਤੋੜ ਸਕੇ।

Leave a Reply

Your email address will not be published. Required fields are marked *