ਲੁਧਿਆਣਾ, 4 ਮਈ – ਪੁਲਿਸ ਵੱਲੋਂ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਅਤੇ ਹੋਰਨਾਂ ਦੇ ਭਗੌੜੇ ਹੋਣ ਦੇ ਪੋਸਟਰ ਪੁਲਿਸ ਥਾਣੇ ਦੇ ਨਾਲ ਨਾਲ ਹੋਰ ਜਨਤਕ ਥਾਵਾਂ ‘ਤੇ ਲਗਾਏ ਜਾਣ ਤੋਂ ਬਾਅਦ ਸਿਮਰਜੀਤ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਆਪਣੇ ਫੇਸਬੁੱਕ ਪੇਜ ‘ਤੇ ਸਿਮਰਜੀਤ ਬੈਂਸ ਨੇ ਕਿਹਾ ਕਿ ਕੋਈ ਪਹਿਲੀ ਵਾਰ ਨਹੀਂ ਸਿਆਸੀ ਬਦਲਾਖੋਰੀ ਨਾਲ ਪੁਲਿਸ ਮੁਕੱਦਮੇ ਦਰਜ ਕੀਤੇ ਹੋਣ। ਵਕਤ ਦਾ ਫੇਰ ਹੈ ਅਤੇ ਵਾਹਿਗੁਰੂ ਦੀ ਅਪਾਰ ਕਿਰਪਾ ਸਦਕਾ ਪਾਕ ਸਾਫ ਹੋ ਕੇ ਮੁਕੱਦਮੇ ਤੋਂ ਬਾਹਰ ਆਵਾਂਗੇ ਅਤੇ ਸਾਜ਼ਿਸ਼ ਕਰਨ ਵਾਲਿਆਂ ਨੂੰ ਬੇਪਰਦਾ ਕਰਕੇ ਦਮ ਲਵਾਂਗੇ।ਦੱਸ ਦਈਏ ਕਿ ਅਦਾਲਤ ਵੱਲੋਂ ਜਬਰ ਜਨਾਹ ਮਾਮਲੇ ‘ਚ ਸਿਮਰਜੀਤ ਬੈਂਸ ਤੇ ਹੋਰਨਾਂ ਨੂੰ ਭਗੌੜਾ ਐਲਾਨਿਆ ਜਾ ਚੁੱਕਾ ਹੈ।