ਚੰਡੀਗੜ੍ਹ, 4 ਮਈ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੱਤਰਕਾਰ ਵਾਰਤਾ ਕੀਤੀ ਗਈ। ਪੱਤਰਕਾਰ ਵਾਰਤਾ ਦੌਰਾਨ ਬੰਦੀ ਸਿੱਖਾਂ ਨੂੰ ਰਿਹਾ ਕਰਨ ਦੀ ਮੰਗ ਕਰਦਿਆ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬੰਦੀ ਸਿੱਖਾਂ ਦਾ ਮਸਲਾ ਸਿੱਖ ਕੌਮ ਲਈ ਬਹੁਤ ਅਹਿਮ ਮਸਲਾ ਹੈ। ਸਿੱਖਾਂ ਨੂੰ ਅਣਮਨੁੱਖੀ ਤਰੀਕੇ ਨਾਲ ਜੇਲ੍ਹਾ ਵਿਚ ਰੱਖਿਆ ਗਿਆ ਹੈ।ਕਈ ਸਿੱਖਾਂ ਨੇ ਤਾਂ ਦੁੱਗਣੀ ਸਜ਼ਾ ਵੀ ਪੂਰੀ ਕਰ ਲਈ ਹੈ। ਪ੍ਰੋ. ਭੁੱਲਰ ਦੀ ਰਿਹਾਈ ਲਈ ਯਤਨ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ‘ਚ ਕਾਨੂੰਨ ਵਿਵਸਥਾ ਵਿਗੜੀ ਹੈ।ਸ਼੍ਰੋਮਣੀ ਅਕਾਲੀ ਦਲ ‘ਤੇ ਇਲਜ਼ਾਮ ਲਗਾਉਣ ਪਿੱਛੇ ਸਾਜਿਸ਼ ਹੈ। ਪਹਿਲਾਂ ਸਿੰਗਲਾ ਤੇ ਫਿਰ ਨੂੰ ਪਰਵਾਨਾ ਮੁੱਖ ਮੁਲਜ਼ਮ ਬਣਾਇਆ ਗਿਆ ਹੈ। ਬਾਰਡਰ ਸਟੇਟ ਹੋਣ ਦੇ ਨਾਤੇ ਪੰਜਾਬ ਸੰਵੇਦਨਸ਼ੀਲ ਹੈ, ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਅੱਗ ਲਗਾਉਣ ਵਾਲੇ ਨਹੀਂ, ਬੁਝਾਉਣ ਵਾਲੇ ਬਿਆਨ ਦੇਣ।