ਚੰਡੀਗੜ੍ਹ, 4 ਮਈ – ਪਟਿਆਲਾ ਹਿੰਸਾ ਮਾਮਲੇ ‘ਚ ਪੁਲਿਸ ਦੇ ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੁਲਿਸ ਸੂਤਰਾਂ ਅਨੁਸਾਰ ਹਿੰਸਾ ਮਾਮਲੇ ‘ਚ ਭਾਜਪਾ ਆਗੂ ਮਨਜਿੰਦਰ ਸਿਰਸਾ ਤੋਂ ਪੁੱਛਗਿੱਛ ਹੋ ਸਕਦੀ ਹੈ। ਮਾਮਲੇ ‘ਚ ਗ੍ਰਿਫ਼ਤਾਰ ਬਰਜਿੰਦਰ ਪਰਵਾਨਾ ਮਨਜਿੰਦਰ ਸਿਰਸਾ ਦਾ ਕਰੀਬੀ ਦੱਸਿਆ ਜਾ ਰਿਹਾ ਹੈ। ਇਸ ਕਰਕੇ ਮਨਜਿੰਦਰ ਸਿਰਸਾ ਤੋਂ ਪੁਛਗਿੱਛ ਹੋ ਸਕਦੀ ਹੈ।