ਲੁਧਿਆਣਾ, 5 ਮਈ – ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਪਹਿਲੀ ਵਾਰ ਲੁਧਿਆਣਾ ਪਹੁੰਚੇ, ਜਿੱਥੇ ਕਿ ਉਨ੍ਹਾਂ ਸਿੱਖ ਪੰਥ ਦੇ ਮਹਾਨ ਯੋਧੇ ਜੱਸਾ ਸਿੰਘ ਰਾਮਗੜ੍ਹੀਆ ਦੇ 299ਵੇਂ ਜਨਮ ਦਿਨ ਸਬੰਧੀ ਕਰਵਾਏ ਗਏ ਸਮਾਗਮ ‘ਚ ਸ਼ਮੂਲੀਅਤ ਕੀਤੀ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਰਾਜਨੀਤੀ ‘ਚ ਆਏ ਹਾਂ ਤੇ ਅਸੀਂ ਪੰਜਾਬ ‘ਚੋਂ ਭ੍ਰਿਸ਼ਟਾਚਾਰ ਖਤਮ ਕਰਕੇ ਰਹਾਂਗੇ। ਉਨ੍ਹਾਂ ਕਿਹਾ ਕਿ 20 ਮਈ ਤੋਂ ਪਹਿਲਾਂ ਪਹਿਲਾਂ ਮੂੰਗੀ ਬੀਜੋ ਤੇ 55 ਦਿਨਾਂ ‘ਚ ਇਹ ਪੱਕ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਹੁਣ ਪੰਜਾਬ ਸਰਕਾਰ ਵੱਲੋਂ ਮੂੰਗੀ ਅਤੇ ਬਾਸਮਤੀ ਉੱਪਰ ਵੀ ਐੱਮ.ਐੱਸ.ਪੀ ਦਿੱਤੀ ਜਾਵੇਗੀ ਤੇ ਜਲਦ ਹੀ ਇਸ ਨੂੰ ਲਾਗੂ ਕਰ ਦਿੱਤਾ ਜਾਵੇਗਾ।