ਚੰਡੀਗੜ੍ਹ, 18 ਮਈ ਪਿੰਡਾਂ ‘ਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਮੁਕਤ ਪਿੰਡ ਅਭਿਆਨ ਸ਼ੁਰੂ ਕਰਨ ਲਈ ਪਿੰਡਾਂ ਦੇ ਸਰਪੰਚਾਂ ਨਾਲ ਵਰਚੂਅਲ ਮੀਟਿੰਗ ਕੀਤੀ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਪਿੰਡਾਂ ‘ਚ ਰਹਿਣ ਵਾਲੇ ਲੋਕਾਂ ਨੂੰ ਸੁਨੇਹਾ ਦਿੰਦਿਆ ਕਿਹਾ ਕਿ ਕੋਰੋਨਾ ਦੇ ਲੱਛਣ ਦਿਖਾਈ ਦਿੰਦੇ ਸਾਰ ਹੀ ਲੋਕ ਕੋਰੋਨਾ ਟੈਸਟ ਕਰਵਾਉਣ। ਆਪਣੇ ਪੱਧਰ ‘ਤੇ ਇਲਾਜ ਨਾ ਕਰਨ ਤੇ ਡਾਕਟਰ ਨਾਲ ਜਾ ਕੇ ਸੰਪਰਕ ਕਰਨ ਦੇ ਨਾਲ ਨਾਲ ਉਨ੍ਹਾਂ ਲੋਕਾਂ ਨੂੰ ਆਪਣੀ ਸਿਹਤ ਦਾ ਧਿਆਨ ਰੱਖਣ ਲਈ ਕਿਹਾ |