ਨਵੀਂ ਦਿੱਲੀ, 6 ਮਈ – ਪੰਜਾਬ ਪੁਲਿਸ ਨੇ ਭਾਜਪਾ ਆਗੂ ਤਜਿੰਦਰਪਾਲ ਸਿੰਘ ਬੱਗਾ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕਰ ਲਿਆ। ਜਾਣਕਾਰੀ ਅਨੁਸਾਰ 10-12 ਗੱਡੀਆਂ ‘ਚ 50 ਦੇ ਕਰੀਬ ਪੁਲਿਸ ਮੁਲਾਜ਼ਮ ਤਜਿੰਦਰਪਾਲ ਸਿੰਘ ਬੱਗਾ ਨੂੰ ਗ੍ਰਿਫ਼ਤਾਰ ਕਰਨ ਲਈ ਉਸ ਦੀ ਰਿਹਾਇਸ਼ ‘ਤੇ ਗਏ ਸਨ। ਭਾਜਪਾ ਆਗੂਆਂ ਨੇ ਟਵੀਟ ਕਰ ਇਸਦੀ ਜਾਣਕਾਰੀ ਦਿੱਤੀ। ਇਸ ਦੀ ਪੁਸ਼ਟੀ ਤਜਿੰਦਰਪਾਲ ਸਿੰਘ ਬੱਗਾ ਦੇ ਪਿਤਾ ਨੇ ਵੀ ਕੀਤੀ ਹੈ।ਦਿੱਲੀ ਭਾਜਪਾ ਪ੍ਰਧਾਨ ਆਦੇਸ਼ ਗੁਪਤਾ ਨੇ ਕਿਹਾ ਕਿ ਪੰਜਾਬ ਪੁਲਿਸ ਕੇਜਰੀਵਾਲ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੀ ਹੈ ਤੇ ਹਿਟਲਰ ਵਰਗੀ ਇਹ ਹਰਕਤ ਕੇਜਰੀਵਾਲ ਨੂੰ ਮਹਿੰਗੀ ਪਵੇਗੀ। ਦੱਸ ਦਈਏ ਕਿ ਤਜਿੰਦਰਪਾਲ ਸਿੰਘ ਬੱਗਾ ਨੇ ਬੀਤੇ ਦਿਨੀਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਖਿਲਾਫ ਭੜਕਾਊ ਭਾਸ਼ਣ ਦਿੱਤਾ ਸੀ ਜਿਸ ਨੂੰ ਲੈ ਕੇ ਪੰਜਾਬ ਵਿਚ ਉਸ ਦੇ ਖਿਲਾਫ ਐੱਫ.ਆਈ.ਆਰ ਦਰਜ ਕੀਤੀ ਗਈ ਸੀ।