ਅੰਮ੍ਰਿਤਸਰ, 6 ਮਈ – ਅੰਮ੍ਰਿਤਸਰ ‘ਚ ਦਿਨ ਦਿਹਾੜੇ ਲੁੱਟ ਦੀ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇੱਥੋਂ ਦੇ ਜੀ.ਟੀ ਰੋਡ ‘ਤੇ ਸਥਿਤ ਸੈਂਟਰਲ ਬੈਂਕ ਆਫ ਇੰਡੀਆ ਦੀ ਸ਼ਾਖਾ ਤੋਂ ਹਥਿਆਰਬੰਦ ਲੁਟੇਰੇ ਹਥਿਆਰਾਂ ਦੀ ਨੋਕ ‘ਤੇ 5 ਲੱਖ 75 ਹਜ਼ਾਰ ਰੁਪਏ ਦੀ ਨਗਦੀ ਲੁੱਟ ਕੇ ਫਰਾਰ ਹੋ ਗਏ। ਲੁੱਟ ਦੀ ਇਸ ਵਾਰਦਾਤ ਦਾ ਪਤਾ ਚੱਲਦਿਆ ਹੀ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚੇ ਤੇ ਪੁਲਿਸ ਵੱਲੋਂ ਲੁਟੇਰਿਆਂ ਦੀ ਭਾਲ ਕੀਤੀ ਜਾ ਰਹੀ ਹੈ। ਦਿਨ ਦਿਹਾੜੇ ਹੋਈ ਲੁੱਟ ਦੀ ਇਸ ਵੱਡੀ ਵਾਰਦਾਤ ਤੋਂ ਬਾਅਦ ਇਲਾਕੇ ਭਰ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।