ਅੰਮ੍ਰਿਤਸਰ, 18 ਮਈ – ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਜੋ ਕਿ ਬੀਤੇ ਦਿਨੀਂ ਸਵਰਗ ਸਿਧਾਰ ਗਏ ਸਨ, ਉਨ੍ਹਾਂ ਦਾ ਅੰਤਿਮ ਸਸਕਾਰ ਗੁਰਦੁਆਰਾ ਪਾਤਸ਼ਾਹੀ ਛੇਵੀਂ ਸੰਗਰਾਣਾ ਸਾਹਿਬ ਤਰਨਤਾਰਨ ਰੋਡ ਵਿਖੇ ਧਾਰਮਿਕ ਰਸਮਾਂ ਮੁਤਾਬਿਕ ਹੋਇਆ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਅਤੇ ਐੱਸ.ਜੀ.ਪੀ.ਸੀ ਪ੍ਰਧਾਨ ਬੀਬੀ ਜਗੀਰ ਕੌਰ ਤੋਂ ਇਲਾਵਾ ਹੋਰ ਪੰਥਕ ਸ਼ਖਸੀਅਤਾਂ ਨੇ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੂੰ ਅੰਤਿਮ ਵਿਦਾਇਗੀ ਦਿੱਤੀ।