ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ ਹਾਈਕੋਰਟ ਵੱਲੋਂ ਹਰਿਆਣਾ ਸਰਕਾਰ ਤੋਂ ਜਵਾਬ ਤਲਬੀ

ਚੰਡੀਗੜ੍ਹ, 6 ਮਈ – ਭਾਜਪਾ ਆਗੂ ਤਜਿੰਦਰਪਾਲ ਬੱਗਾ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਹਰਿਆਣਾ ਪੁਲਿਸ ਵੱਲੋਂ ਰੋਕੇ ਜਾਣ ਨੂੰ ਲੈ ਕੇ ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ ਹਾਈਕੋਰਟ ਵਿਚ ਸੁਣਵਾਈ ਹੋਈ। ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ ਹਾਈਕੋਰਟ ਨੇ ਹਰਿਆਣਾ ਸਰਕਾਰ ਤੋਂ ਜਵਾਬ ਤਲਬ ਕੀਤਾ ਹੈ ਤੇ ਹਰਿਆਣਾ ਸਰਕਾਰ 4 ਵਜੇ ਜਵਾਬ ਦੇਵੇਗੀ। ਇਸ ਦੌਰਾਨ ਹਰਿਆਣਾ, ਪੰਜਾਬ ਅਤੇ ਦਿੱਲੀ ਤਿੰਨੋ ਸਰਕਾਰਾਂ ਦੇ ਵਕੀਲ ਹਾਈਕੋਰਟ ‘ਚ ਮੌਜੂਦ ਹਨ।

Leave a Reply

Your email address will not be published. Required fields are marked *