ਚੰਡੀਗੜ੍ਹ, 6 ਮਈ – ਭਾਜਪਾ ਆਗੂ ਤਜਿੰਦਰਪਾਲ ਬੱਗਾ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਹਾਈਕੋਰਟ ਨੇ ਤਜਿੰਦਰਪਾਲ ਬੱਗਾ ਨੂੰ ਹਰਿਆਣਾ ‘ਚ ਰੱਖੇ ਜਾਣ ਦੀ ਪੰਜਾਬ ਸਰਕਾਰ ਦੀ ਮੰਗ ਨੂੰ ਠੁਕਰਾ ਦਿੱਤਾ ਹੈ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਕੱਲ੍ਹ ਹਲਫਨਾਮਾ ਦਾਖਲ ਕਰਨ ਨੂੰ ਕਿਹਾ ਹੈ। ਓਧਰ ਹਰਿਆਣਾ ਸਰਕਾਰ ਦਾ ਕਹਿਣਾ ਹੈ ਕਿ ਅਸੀਂ ਕਿਸੇ ਨੂੰ ਨਜ਼ਰਬੰਦ ਨਹੀਂ ਕੀਤਾ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕਿਹਾ ਸੀ ਕਿ ਪੰਜਾਬ ਪੁਲਿਸ ਦੇ ਇੱਕ ਅਧਿਕਾਰੀ ਨੂੰ ਹਰਿਆਣਾ ਪੁਲਿਸ ਨੇ ਨਜ਼ਰਬੰਦ ਕਰ ਲਿਆ ਹੈ।