ਨਵੀਂ ਦਿੱਲੀ, 7 ਮਈ – ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਨੂੰ ਇੱਕ ਹੋਰ ਝਟਕਾ ਲੱਗਾ ਹੈ। ਕਮਰਸ਼ੀਅਲ ਗੈਸ ਸਿਲੰਡਰ ਤੋਂ ਬਾਅਦ 14.2 ਕਿੱਲੋ ਦਾ ਘਰੇਲੂ ਰਸੋਈ ਗੈਸ ਸਿਲੰਡਰ ਵੀ 50 ਰੁਪਏ ਮਹਿੰਗਾ ਹੋ ਗਿਆ ਹੈ।ਹੁਣ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 995.50 ਰੁਪਏ ਪ੍ਰਤੀ ਸਿਲੰਡਰ ਹੋ ਗਈ ਹੈ।ਵਧੀਆਂ ਕੀਮਤਾਂ ਅੱਜ ਤੋਂ ਹੀ ਲਾਗੂ ਹੋਣਗੀਆਂ। ਇਸ ਤੋਂ ਪਹਿਲਾਂ 22 ਮਾਰਚ ਨੂੰ ਘਰੇਲੂ ਰਸੋਈ ਗੈਸ ਸਿਲੰਡਰ 50 ਰੁਪਏ ਮਹਿੰਗਾ ਹੋਇਆ ਸੀ ਜਦਕਿ ਅਪ੍ਰੈਲ ਮਹੀਨੇ ‘ਚ ਘਰੇਲੂ ਗੈਸ ਸਿਲੰਡਰ ਦੀ ਕੀਮਤ ‘ਚ ਕੋਈ ਵਾਧਾ ਨਹੀਂ ਹੋਇਆ ਸੀ।