ਨਵੀਂ ਦਿੱਲੀ, 7 ਮਈ – ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪੰਜਾਬ ਪੁਲਿਸ ਵੱਲੋਂ ਭਾਜਪਾ ਆਗੂ ਤਜਿੰਦਰਪਾਲ ਸਿੰਘ ਬੱਗਾ ਨੂੰ ਗ੍ਰਿਫ਼ਤਾਰ ਕਰਨ ਦੇ ਮਾਮਲੇ ਦੀ ਸੁਣਵਾਈ ਹੋਈ ਤੇ ਹਾਈਕੋਰਟ ਨੇ ਸੁਣਵਾਈ 10 ਮਈ ਤੱਕ ਟਾਲ ਦਿੱਤੀ ਹੈ। ਇਸ ਸਬੰਧੀ ਦਿੱਲੀ ਪੁਲਿਸ ਦੇ ਵਕੀਲ ਸਤਪਾਲ ਜੈਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਵਿਚ ਹਾਈਕੋਰਟ ‘ਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ।ਮਾਮਲੇ ਦੀ ਸੁਣਵਾਈ 10 ਮਈ ਤੱਕ ਟਾਲ ਦਿੱਤੀ ਗਈ ਹੈ। ਕਿਉਂਕਿ ਇਹ ਮਾਮਲਾ ਅਲੱਗ ਬੈਂਚ ਦਾ ਹੈ, ਇਸ ਲਈ 10 ਮਈ ਨੂੰ ਮੁੜ ਤੋਂ ਮਾਮਲੇ ਦੀ ਸੁਣਵਾਈ ਹੋਵੇਗੀ।