2 ਦਿਨਾਂ ‘ਚ 91 ਏਕੜ ਪੰਚਾਇਤੀ ਜ਼ਮੀਨਾਂ ਤੋਂ ਹਟਾਏ ਗਏ ਨਾਜਾਇਜ਼ ਕਬਜ਼ੇ

ਪਟਿਆਲਾ, 7 ਮਈ – ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵੱਲੋ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਦਿੱਤਾ ਗਿਆ ਹੈ। 2 ਦਿਨਾਂ ‘ਚ ਹੁਣ ਤੱਕ 91 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਇਸੇ ਤਰਾਂ ਜਾਰੀ ਰਹੇਗੀ ਤੇ ਪੰਜਾਬ ਭਰ ‘ਚੋਂ ਸੈਂਕੜੇ ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਏ ਜਾਣਗੇ। ਇਸ ਵਿੱਚੋਂ 319 ਏਕੜ ਜ਼ਮੀਨ ਪਟਿਆਲਾ ਜ਼ਿਲ੍ਹੇ ‘ਚ ਸ਼ਾਮਿਲ ਹੈ ਜਿਸ ਉੱਪਰ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ।

Leave a Reply

Your email address will not be published. Required fields are marked *