ਨਵੀਂ ਦਿੱਲੀ, 7 ਮਈ – ਪੰਜਾਬ ਪੁਲਿਸ ਵੱਲੋਂ ਭਾਜਪਾ ਆਗੂ ਤਜਿੰਦਰਪਾਲ ਸਿੰਘ ਬੱਗਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਭਾਜਪਾ ਵਰਕਰਾਂ ਵਿਚ ਕਾਫੀ ਆਕ੍ਰੋਸ਼ ਪਾਇਆ ਜਾ ਰਿਹਾ ਹੈ। ਇਸ ਨੂੰ ਲੈ ਕੇ ਭਾਜਪਾ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਪ੍ਰਦਰਸ਼ਨ ਕੀਤਾ ਜਾਵੇਗਾ।