ਚੰਡੀਗੜ੍ਹ, 11 ਮਈ – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ਉੱਪਰ ਨਾਜਾਇਜ਼ ਕਰਬਜ਼ੇ ਕਰਨ ਵਾਲਿਆ ਨੂੰ ਸਖਤ ਚੇਤਾਵਨੀ ਦਿੱਤੀ ਹੈ। ਇਸ ਸਬੰਧੀ ਟਵੀਟ ਕਰਦਿਆ ਭਗਵੰਤ ਮਾਨ ਨੇ ਕਿਹਾ ਕਿ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ਉੱਪਰ ਜਿਨ੍ਹਾਂ ਨੇ ਨਾਜਾਇਜ਼ ਕਬਜ਼ੇ ਕੀਤੇ ਹਨ ਭਾਵੇ ਉਹ ਰਾਜਨੀਤਿਕ ਲੋਕ ਹਨ, ਅਫਸਰ ਹਨ ਜਾਂ ਰਸੂਖਦਾਰ। ਮੈਂ ਉਨ੍ਹਾਂ ਨੂੰ ਅਪੀਲ ਕਰਦਾ ਹੈ ਕਿ ਉਹ 31 ਮਈ ਤੱਕ ਨਾਜਾਇਜ਼ ਕਬਜ਼ੇ ਛੱਡ ਕੇ ਜ਼ਮੀਨਾਂ ਸਰਕਾਰ ਹਵਾਲੇ ਕਰ ਦੇਣ ਨਹੀਂ ਤਾਂ ਉਨ੍ਹਾਂ ਉੱਪਰ ਪੁਰਾਣੇ ਖਰਚੇ ਅਤੇ ਨਵੇਂ ਖਰਚੇ ਪਾਏ ਜਾ ਸਕਦੇ ਹਨ।