ਚੰਡੀਗੜ੍ਹ, 12 ਮਈ – ਨਸ਼ਿਆਂ ਦੇ ਖਾਤਮੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਜ਼ਿਲਿ੍ਹਆਂ ਦੇ DCs ਅਤੇ SSPs ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ DCs ਅਤੇ SSPs ਨੂੰ ਨਿਰਦੇਸ਼ ਦਿੱਤੇ ਕਿ ਨਸ਼ੇ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਨਾ ਬਖਸ਼ਿਆ ਜਾਵੇ। ਉਨ੍ਹਾਂ ਕਿਹਾ ਕਿ ਨਸ਼ੇ ਦੇ ਖਿਲਾਫ ਅਸੀਂ ਜੰਗ ਲੜ ਰਹੇ ਹਾਂ ਅਤੇ ਨਸ਼ੇ ਦੇ ਵਪਾਰ ‘ਤੇ ਫੁੱਲ ਸਟਾਪ ਲੱਗਣ ਤੱਕ ਰੁਕਾਂਗੇ ਨਹੀਂ। ਨਸ਼ੇ ਦੇ ਸ਼ਿਕਾਰ ਨੌਜਵਾਨਾਂ ਦੇ ਮੁੜ ਵਸੇਵੇ ਲਈ ਵੱਡੇ ਪੱਧਰ ‘ਤੇ ਯੋਜਨਾ ਬਣਾ ਰਹੇ ਹਾਂ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਦਿੱਤੀ।