12 ਦਿਨਾਂ ‘ਚ ਛੁਡਵਾਏ ਇੱਕ ਹਜ਼ਾਰ 8 ਏਕੜ ਨਾਜਾਇਜ਼ ਕਬਜ਼ੇ – ਪੰਚਾਇਤ ਮੰਤਰੀ ਪੰਜਾਬ

ਚੰਡੀਗੜ੍ਹ, 12 ਮਈ – ਪੰਜਾਬ ਦੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆਪਣੇ ਬਿਆਨ ਵਿਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਅਤੇ ਪੰਚਾਇਤੀ ਜ਼ਮੀਨਾਂ ਉੱਪਰ ਨਾਜਾਇਜ਼ ਕਬਜ਼ੇ ਛੁਡਵਾਉਣ ਦੀ ਚਲਾਈ ਗਈ ਮੁਹਿੰਮ ਤਹਿਤ ਸਰਕਾਰ ਨੇ 12 ਦਿਨਾਂ ‘ਚ ਸਰਕਾਰੀ ਅਤੇ ਪੰਚਾਇਤੀ ਜ਼ਮੀਨਾਂ ‘ਤੇ ਇੱਕ ਹਜ਼ਾਰ 8 ਏਕੜ ਨਾਜਾਇਜ਼ ਕਬਜ਼ੇ ਛੁਡਵਾਏ ਹਨ ਤੇ ਕੁੱਲ 302 ਕਰੋੜ ਦੀ ਪ੍ਰਾਪਰਟੀ ਛੁਡਵਾਈ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੁਰਾਣੀਆਂ ਸਰਕਾਰਾਂ ਦੇ ਸਮੇਂ ਸਰਕਾਰੀ ਅਤੇ ਪੰਚਾਇਤੀ ਜ਼ਮੀਨਾਂ ਉੱਪਰ ਨਾਜਾਇਜ਼ ਕਬਜ਼ੇ ਹੋਏ ਸਨ। ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਦਿਨਾਂ ਵਿਚ ਵੀ ਇਹ ਮੁਹਿੰਮ ਜਾਰੀ ਰੱਖੀ ਜਾਵੇਗੀ ਤੇ ਅਗਲੇ ਹਫਤੇ ਹਰ ਰੋਜ਼ 200 ਏਕੜ ਨਾਜਾਇਜ ਕਬਜ਼ੇ ਛੁਡਵਾਏ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਚੇਤਾਵਨੀ ਦਿੱਤੀ ਕਿ ਲੋਕ 31 ਮਈ ਤੱਕ ਸਰਕਾਰੀ ਅਤੇ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੱਡ ਦੇਣ।

Leave a Reply

Your email address will not be published. Required fields are marked *