ਚੰਡੀਗੜ੍ਹ, 18 ਮਈ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਫ਼ਰੰਟ ਦਾ ਐਲਾਨ ਕੀਤਾ। ਇਸ ਸਬੰਧੀਪਾਰਟੀ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਬਾਜ ਸਿੰਘ ਖਹਿਰਾ ਨੂੰ ਮੁਲਾਜ਼ਮ ਫ਼ਰੰਟ ਦਾ ਪ੍ਰਧਾਨ, ਮਨਜੀਤ ਸਿੰਘ ਚਹਿਲ ਨੂੰ ਸਕੱਤਰ ਤੇ ਗੁਰਜੀਤਸਿੰਘ ਬਾਲਿਆਂਵਾਲੀ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।ਬਾਕੀ ਅਹੁਦੇਦਾਰਾਂ ਦਾ ਐਲਾਨ ਵੀ ਜਲਦ ਕਰ ਦਿੱਤਾ ਜਾਵੇਗਾ।