ਇਸ ਵਾਰ ਬਜਟ ‘ਚ ਨਹੀਂ ਲੱਗੇਗਾ ਕੋਈ ਨਵਾਂ ਟੈਕਸ – ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਕੀਤਾ ਐਲਾਨ

ਚੰਡੀਗੜ੍ਹ, 12 ਮਈ – ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਜਾਣ ਵਾਲੇ ਬਜਟ ਵਿਚ ਇਸ ਵਾਰ ਕੋਈ ਨਵਾਂ ਟੈਕਸ ਨਹੀਂ ਲਗਾਇਆ ਜਾਵੇਗਾ। ਇਹ ਐਲਾਨ ਖਜ਼ਾਨਾ ਮੰਤਰੀ ਪੰਜਾਬ ਹਰਪਾਲ ਚੀਮਾ ਨੇ ਕੀਤਾ। ਉਨ੍ਹਾਂ ਕਿਹਾ 5 ਸਾਲਾਂ ‘ਚ ਪੰਜਾਬ ਸਰਕਾਰ ਵੱਲੋਂ ਸਾਰੀਆਂ ਗਰੰਟੀਆਂ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਜਟ ਨੂੰ ਲੈ ਕੇ ਲੋਕਾਂ ਦੇ ਸੁਝਾਅ ਲੈਣ ਵਾਸਤੇ ਜਾਰੀ ਕੀਤੇ ਗਏ ਪੋਰਟਲ ‘ਤੇ ਬਿਜਲੀ, ਪਾਣੀ ਅਤੇ ਸਿੱਖਿਆ ਨੂੰ ਲੈ ਕੇ 20 ਹਜ਼ਾਰ ਦੇ ਕਰੀਬ ਸੁਝਾਅ ਆਏ ਹਨ।

Leave a Reply

Your email address will not be published. Required fields are marked *