ਚੰਡੀਗੜ੍ਹ, 13 ਮਈ – ਪੰਜਾਬ ‘ਚ ਮਹਿਲਾਵਾਂ ਨੂੰ 1000 ਰੁਪਏ ਲਈ ਹੋਰ ਇੰਤਜ਼ਾਰ ਕਰਨਾ ਹੋਵੇਗਾ। ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਨੇ ਇਸ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਨੇ ਖਜ਼ਾਨਾ ਖਾਲੀ ਕਰ ਦਿੱਤਾ ਹੈ ਤੇ ਖਜ਼ਾਨਾ ਭਰਨ ਤੋਂ ਬਾਅਦ ਹੀ ਮਹਿਲਾਵਾਂ ਨੂੰ 1000 ਰੁਪਏ ਮਿਲਣਗੇ। ਸਰਕਾਰ ਨੂੰ ਖਜ਼ਾਨਾ ਭਰਨ ਦਾ ਇੰਤਜ਼ਾਰ ਹੈ। ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਵਾਅਦਾ ਕੀਤਾ ਸੀ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਮਹਿਲਾਵਾਂ ਨੂੰ 1000 ਰੁਪਿਆ ਹਰ ਮਹੀਨੇ ਦਿੱਤੇ ਜਾਣਗੇ।