ਚੰਡੀਗੜ੍ਹ, 13 ਮਈ – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਸਰਕਾਰੀ ਅਤੇ ਪੰਚਾਇਤੀ ਜ਼ਮੀਨਾਂ ਉੱਪਰ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ 31 ਮਈ ਤੱਕ ਨਾਜਾਇਜ ਕਬਜ਼ੇ ਛੱਡਣ ਦੀ ਚੇਤਾਵਨੀ ਦਿੱਤੀ ਹੈ। ਮੁੱਖ ਮੰਤਰੀ ਚੀ ਚੇਤਾਵਨੀ ਤੋਂ ਬਾਅਦ ਕਈ ਪਿੰਡਾਂ ‘ਚ ਲੋਕਾਂ ਨੇ ਪੰਚਾਇਤੀ ਜ਼ਮੀਨਾਂ ਉੱਪਰ ਕੀਤੇ ਨਾਜਾਇਜ਼ ਕਬਜ਼ੇ ਛੱਡਣੇ ਸ਼ੁਰੂ ਕਰ ਦਿੱਤੇ ਹਨ। ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਛਲੇੜੀ ਵਿਖੇ 417 ਏਕੜ ਪੰਚਾਇਤੀ ਜ਼ਮੀਨ ਸਰਕਾਰ ਹਵਾਲੇ ਕਰਨ ‘ਤੇ ਪਿੰਡ ਨੂੰ ਤੋਹਫੇ ਵਜ਼ੋ ਸਰਕਾਰੀ ਹਸਪਤਾਲ ਮਿਲੇਗਾ। ਇਹ ਜਾਣਕਾਰੀ ਆਪ ਦੇ ਟਵੀਟਰ ਪੇਜ਼ ਤੋਂ ਮਿਲੀ ਹੈ। ਇਸ ਵਿਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਸਵੈ ਇੱਛਾ ਨਾਲ ਪੰਚਾਇਤੀ ਜ਼ਮੀਨਾਂ ਤੋਂ ਕਬਜ਼ਾ ਛੱਡਣ ਵਾਲੇ ਪਿੰਡਾਂ ਨੂੰ ਵਿਸ਼ੇਸ਼ ਤੋਹਫਾ ਮਿਲੇਗਾ।