ਫ਼ਰੀਦਕੋਟ, 13 ਮਈ – 2015 ਦੇ ਬਰਗਾੜੀ ਬੇਅਦਬੀ ਮਾਮਲੇ ‘ਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਰਾਹਤ ਮਿਲੀ ਹੈ। ਸੀ.ਜੇ.ਐਮ ਦੀ ਅਦਾਲਤ ਨੇ ਰਾਮ ਰਹੀਮ ਨੂੰ ਵਿਵਾਦਿਤ ਪੋਸਟਰ ਲਗਾਉਣ ਅਤੇ ਪਵਿੱਤਰ ਸਰੂਪ ਦੀ ਬੇਅਦਬੀ ਦੇ ਮਾਮਲਿਆਂ ‘ਚ ਜਮਾਨਤ ਦੇ ਦਿੱਤੀ ਹੈ। ਅਦਾਲਤ ਨੇ ਰਾਮ ਰਹੀਮ ਨੂੰ 50 ਹਜ਼ਾਰ ਦਾ ਬਾਂਡ ਭਰਨ ਦੇ ਆਦੇਸ਼ ਦਿੱਤੇ ਹਨ।ਬੇਅਦਬੀ ਮਾਮਲੇ ਨਾਲ ਸਬੰਧਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਚੋਰੀ ਹੋਣ ਦੇ ਮਾਮਲੇ ‘ਚ ਰਾਮ ਰਹੀਮ ਨੂੰ ਪਹਿਲਾਂ ਹੀ ਜਮਾਨਤ ਮਿਲ ਚੁੱਕੀ ਹੈ।ਦੱਸ ਦਈਏ ਕਿ ਬਾਕੀ ਦੋਵਾਂ ਕੇਸਾਂ ‘ਚ ਜਮਾਨਤ ਲਈ ਡੇਰਾ ਮੁਖੀ ਨੇ ਪਟੀਸ਼ਨ ਦਾਇਰ ਕੀਤੀ ਸੀ।