ਆਬੂ ਧਾਬੀ, 13 ਮਈ – ਸੰਯੁਕਤ ਅਰਬ ਅਮੀਰਾਤ (ਯੂ.ਏ.ਈ) ਦੇ ਰਾਸ਼ਟਰਪਤੀ ਜਾਇਦ-ਅਲ-ਨਾਹਯਾਨ ਦਾ ਅੱਜ ਦੇਹਾਂਤ ਹੋ ਗਿਆ। ਉਹ 73 ਸਾਲ ਦੇ ਸਨ ਤੇ ਪਿਛਲੇ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ।ਰਾਸ਼ਟਰਪਤੀ ਜਾਇਦ-ਅਲ-ਨਾਹਯਾਨ ਦੇ ਦੇਹਾਂਤ ਤੋਂ ਬਾਅਦ ਯੂ.ਏ.ਈ ਦੀ ਸਰਕਾਰ ਵੱਲੋਂ ਦੇਸ਼ ‘ਚ 40 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ। ਰਾਸ਼ਟਰੀ ਸੋਗ ਦੇ ਨਾਲ ਨਾਲ ਸਾਰੇ ਨਿੱਜੀ ਅਤੇ ਸਰਕਾਰੀ ਖੇਤਰਾਂ ਲਈ 3 ਦਿਨਾਂ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਜਾਇਦ-ਅਲ-ਨਾਹਯਾਨ 3 ਨਵੰਬਰ 2004 ਤੋਂ ਰਾਸ਼ਟਰਪਤੀ ਦੇ ਅਹੁਦੇ ‘ਤੇ ਬਿਰਾਜਮਾਨ ਸਨ ਤੇ 2019 ਵਿਚ ਉਹ ਚੌਥੀ ਵਾਰ ਰਾਸ਼ਟਰਪਤੀ ਚੁਣੇ ਗਏ ਸਨ।