ਚੰਡੀਗੜ੍ਹ, 18 ਮਈ – ਪੰਜਾਬ ਦੇ ਪਿੰਡਾਂ ‘ਚ ਵੀ ਕੋਰੋਨਾ ਦੇ ਮਾਮਲੇ ਵੱਧ ਰਹੇ ਹਨ। ਇਨ੍ਹਾਂ ਨੂੰ ਦੇਖਦੇ ਹੋਏ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਰਕਾਰ ਦੇ ਕੋਰੋਨਾ ਮੁਕਤ ਪਿੰਡ ਅਭਿਆਨ ਦੇ ਤਹਿਤ 100% ਟੀਕਾਕਰਨ ਦੀ ਪ੍ਰਾਪਤੀ ਵਾਲੇ ਹਰ ਪਿੰਡ ਨੂੰ 10 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਦੇਣ ਦਾ ਐਲਾਨ ਕੀਤਾ ਹੈ।