ਕੇਜਰੀਵਾਲ ਵੱਲੋਂ ਮੁੰਡਕਾ ਅਗਨੀਕਾਂਡ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ

ਨਵੀਂ ਦਿੱਲੀ, 14 ਮਈ – ਦਿੱਲੀ ਦੇ ਮੁੰਡਕਾ ਮੈਟਰੋ ਸਟੇਸ਼ਨ ਨੇੜੇ ਸ਼ੁੱਕਰਵਾਰ ਦੀ ਸ਼ਾਮ ਫੈਕਟਰੀ ਨੂੰ ਲੱਗੀ ਅੱਗ ‘ਚ 27 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਅਜੇ ਵੀ ਲਾਪਤਾ ਹਨ। ਅੱਗ ਲੱਗਣ ਦੀ ਇਸ ਘਟਨਾ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਘਟਨਾਸਥਲ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਪੀੜਤਾਂ ਦਾ ਹਾਲ ਜਾਣਦੇ ਹੋਏ ਘਟਨਾ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ।ਇਸ ਦੇ ਨਾਲ ਹੀ ਉਨ੍ਹਾਂ ਅਗਨੀਕਾਂਡ ਦੇ ਮ੍ਰਿਤਕਾਂ ਨੂੰ 10-10 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ।

Leave a Reply

Your email address will not be published. Required fields are marked *