ਅੰਮ੍ਰਿਤਸਰ, 16 ਮਈ – ਕਾਮੇਡੀਅਨ ਭਾਰਤੀ ਸਿੰਘ ਵੱਲੋਂ ਸਿੱਖੀ ਸਰੂਪ ਖਿਲਾਫ ਟਿੱਪਣੀ ਮਹਿੰਗੀ ਪੈਣ ਜਾ ਰਹੀ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤੀ ਸਿੰਘ ਖਿਲਾਫ ਕਾਰਵਾਈ ਦੀ ਮਮਗ ਕੀਤੀ ਹੈ ਤੇ ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਭਾਰਤੀ ਸਿੰਘ ਖਿਲਾਫ ਸ਼ਿਕਾਇਤ ਦੇਣ ਜਾ ਰਹੀ ਹੈ। ਦੱਸ ਦਈਏ ਕਿ ਭਾਰਤੀ ਸਿੰਘ ਨੇ ਇੱਕ ਕਾਮੇਡੀ ਸ਼ੋਅ ਦੌਰਾਨ ਸਿੱਖੀ ਸਰੂਪ ਨੂੰ ਲੈ ਕੇ ਗਲਤ ਟਿੱਪਣੀਆਂ ਕੀਤੀਆਂ ਸਨ।