ਜਕਾਰਤਾ, 16 ਮਈ – ਪੂਰਬੀ ਇੰਡੋਨੇਸ਼ੀਆ ਦੇ ਪੂਰਬੀ ਜਾਵਾ ਸੂਬੇ ਵਿਚ ਬੱਸ ਦੇ ਹਾਦਸਾਗ੍ਰਸਤ ਹੋਣ ਕਾਰਨ 15 ਲੋਕਾਂ ਦੀ ਮੌਤ ਹੋ ਗਈ ਜਦਕਿ 16 ਜਖਮੀਂ ਹੋ ਗਏ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਮੋਜੋਕਰਟੋ ਜ਼ਿਲ੍ਹੇ ਵਿਚ ਟੋਲ ਰੋਡ ਦੇ ਕਿਨਾਰੇ ‘ਤੇ ਸੰਕੇਤ ਵਾਲੇ ਇੱਕ ਖੰਭੇ ਨਾਲ ਜਾ ਟਕਰਾਈ। ਹਾਦਸੇ ਤੋਂ ਬਾਅਦ ਜਖਮੀਂਆਂ ਨੂੰ ਵੱਖ ਵੱਖ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ।